ਗੁਰਸ਼ਰਨ ਸਿੰਘ ਤੋਂ ਪਿੱਛੋਂ ਸੱਖਣੇਪਣ ਦੇ ਰੂ-ਬ-ਰੂ —ਜਸਪਾਲ ਜੱਸੀ

Standard

A Befitting shradhaanjli to Gursharan Singh Dramatist, who has passed away at the age of 82 after having lived an almost saintly and gandhiYahoo! MailUpdates occur every 1440 minutes. Automatic page updates causing problems with your screen reader? If you are using a screen reader and having problems using Mail, it might help to disable automatic page updates. Please note, this will also disable chat and text messaging within Yahoo! Mail. You can toggle automatic updates on and off using the link below. Disable automatic page updates. Skip to search. Hi, poonam Profile Updates Account Info You are signed in as: preetlarhi Sign Out Newest version of Y! Mail Help HelpTutorialsBlogFeedbackMake Y! home, help a schoolNotifications: Mail My Y! Yahoo!.Yahoo! Mail Search Search Web .MailContactsCalendarNotepadWhat’s New?Mobile MailOptions Mail OptionsColorsMail PlusSwitch to the newest Yahoo! Mail Options Mail Search Get the newest Yahoo! Mail (2)AAH (3)aboriginal lin… (14)acco0unts othe… (1)advt preetlari (1)african holoca…agriammiamountcitianuArrayasif shahkar s… (4)atanda (3)avon walk (2)ayanababa saheb mis… (32)bakhshijibhagat pak (1)bhuabittoo chananablogpreetlari (167)CAjasbirsinghcastechamanchristmchristmas and … (4)citibank (4)cleartripcondolences (4)contemasrcpusa (3)daljitdr pritamdutt umendr (21)edieencysikhfamilygopigursharansingh (288)haiku (11)harbhawaaiihumanist mater…humanistindiindicorpsinterviewiraqafghaniteniraryjaggimanjujaito (5)jan 2009janmejajatsJV CHD (3)kabir khan (3)kabir (5)kanvarrLATA MANGESHKA…liskaralokrajmalamldidi (3)mohan singh qa… (3)my groupsnishita nono (16)OFFICEONLINE BOOKSpakistanpress (3761)patras masih (12)pbecocrisis (37)photophv on punjabPL

 

ਗੁਰਸ਼ਰਨ ਸਿੰਘ ਤੋਂ ਪਿੱਛੋਂ ਸੱਖਣੇਪਣ ਦੇ ਰੂ-ਬ-ਰੂ —ਜਸਪਾਲ ਜੱਸੀ

 ਗੁਰਸ਼ਰਨ ਸਿੰਘ ਚਲੇ ਗਏ! ਕੁਦਰਤ ਦੇ ਅਟੱਲ ਨੇਮਾਂ ਅਨੁਸਾਰ ਇੱਕ ਦਿਨ ਉਹਨਾਂ ਜਾਣਾ ਹੀ ਸੀ। ਫ਼ਖ਼ਰਯੋਗ, ਮਾਣਮੱਤੀ, ਸੰਵੇਦਨਸ਼ੀਲ, ਸੰਗਰਾਮੀ, ਇਨਕਲਾਬੀ ਜ਼ਿੰਦਗੀ ਦੀ ਧੜਕਣ ਨੇ ਇੱਕ ਦਿਨ ਖਾਮੋਸ਼ ਹੋ ਜਾਣਾ ਸੀ। ਅਸੀਂ ਸਾਰੇ ਇਹ ਗੱਲ ਜਾਣਦੇ ਸਾਂ। ਜਦੋਂ 11 ਜਨਵਰੀ 2006 ਨੂੰ ਕੁੱਸੇ ਪਿੰਡ ਦੀ ਧਰਤੀ ‘ਤੇ ਹਜ਼ਾਰਾਂ ਲੋਕਾਂ ਦੇ ਠਾਠਾਂ ਮਾਰਦੇ ਇਕੱਠ ਨੇ ਉਹਨਾਂ ਦੀ ਜੀਵਨ-ਘਾਲਣਾ ਨੂੰ ਜਨਤਕ ਸਲਾਮ ਭੇਟ ਕੀਤੀ ਅਤੇ ਉਹਨਾਂ ਨੂੰ ”ਇਨਕਲਾਬੀ ਨਿਹਚਾ ਸਨਮਾਨ” ਦੇ ਕੇ ਸਤਿਕਾਰਿਆ, ਉਦੋਂ ਵੀ ਨੇੜੇ ਢੁਕ ਰਹੀ ਇਸ ਅਟੱਲ ਹੋਣੀ ਦੇ ਫਿਕਰ ਭਰੇ ਸੰਕੇਤ ਚਰਚਾ ਵਿੱਚ ਆਏ ਸਨ। ਉਹਨਾਂ ਦੇ ਲੰਮੇ ਜੀਵਨ ਲਈ ਸ਼ੁਭ ਕਾਮਨਾਵਾਂ ਭੇਟ ਹੋਈਆਂ ਸਨ। ਇਹ ਜ਼ਿਕਰ ਹੋਇਆ ਸੀ ਕਿ ਮੌਤ ਅਜਿਹੇ ਇਨਸਾਨ ਦੀ ਕਰਨੀ ਅਤੇ ਘਾਲਣਾ ਨੂੰ ਸਮਾਜਿਕ ਜੀਵਨ ‘ਚੋਂ ਖਾਰਜ ਨਹੀਂ ਕਰ ਸਕਦੀ: ”ਸਾਡੇ ਕਰਮਾਂ ਦੀਆਂ ਪੈੜਾਂ ਨੇ ਜੀਵਨ ਦੀ ਧਾਰਾ ਹੋ ਜਾਣਾ ਜਿਉਂਦੇ ਰੰਗ ਦੀਆਂ ਤਰੰਗਾਂ ਨੇ ਕੱਲ• ਦਾ ਲਿਸ਼ਕਾਰਾ ਹੋ ਜਾਣਾ ਮਿਹਨਤ ਦੇ ਕੂਚ ਨਗਾਰੇ ਦਾ ਜੇਤੂ ਧਮਕਾਰਾ ਹੋ ਜਾਣਾ ਸਾਹਾਂ ਵਿੱਚ ਰਚ ਕੇ ਜਿੰਦਗੀ ਦੇ ਅਸੀਂ ਸਦਾ ਸਦਾ ਲਈ ਜੀ ਰਹਿਣਾ ਅਸੀਂ ਢਲਦੇ ਤਨ ਦੇ ਫਿਕਰਾਂ ਨੂੰ ਸੀਨੇ ਚਿਪਕਾ ਕੇ ਕੀ ਲੈਣਾ” ਗੁਰਸ਼ਰਨ ਸਿੰਘ ਦੇ ਹਿੱਸੇ 82 ਵਰ•ੇ ਦੀ ਲੰਮੀ ਅਰਥ-ਭਰਪੂਰ ਜਿੰਦਗੀ ਆਈ। ਪਰ ਇਸ ਦੇ ਬਾਵਜੂਦ ਉਹਨਾਂ ਦੇ ਤੁਰ ਜਾਣ ਦੀ ਘੜੀ, ਜਦੋਂ ਵੀ ਆਉਣੀ ਸੀ, ਇੱਕ ਸਦਮਾ ਬਣ ਕੇ ਆਉਣੀ ਸੀ। ਗੁਰਸ਼ਰਨ ਸਿੰਘ ਨੇ, ਤੁਰ ਜਾਣ ਪਿੱਛੋਂ ਵੀ ਆਪਣੀ ਹੋਂਦ ਅਣਗਿਣਤ ਨੈਣਾਂ ਦੀ ਬੇਕਾਬੂ ਛਲਕ ਰਾਹੀਂ ਦਰਸਾਉਣੀ ਸੀ! 28 ਸਤੰਬਰ ਨੂੰ ਜਦੋਂ ਚੰਡੀਗੜ੍ਹ ਦੇ 25 ਸੈਕਟਰ ‘ਚ ਉਹਨਾਂ ਨੂੰ ਅੰਤਿਮ ਵਿਦਾਇਗੀ ਦਿੱਤੀ ਜਾ ਰਹੀ ਸੀ ਤਾਂ ਇਹ ਨਾਹਰਾ ਵਾਰ ਵਾਰ ਗੂੰਜ ਰਿਹਾ ਸੀ, ”ਗੁਰਸ਼ਰਨ ਸਿੰਘ ਕਿਤੇ ਨਹੀਂ ਗਏ, ਗੁਰਸ਼ਰਨ ਸਿੰਘ ਸਾਡੇ ਦਿਲਾਂ ‘ਚ ਨੇ”! ਉਹਨਾਂ ਦੀ ਮ੍ਰਿਤਕ ਦੇਹ ਕੋਲ ਖਲੋ ਕੇ ਉਹੀ ਬੋਲ ਇੱਕ ਵਾਰੀ ਫੇਰ ਦੁਹਰਾਏ ਜਾ ਰਹੇ ਸਨ, ਜੋ 11 ਜਨਵਰੀ 2006 ਨੂੰ ਕੁੱਸੇ ਦੀ ਧਰਤੀ ‘ਤੇ ਹਜ਼ਾਰਾਂ ਲੋਕਾਂ ਵੱਲੋਂ ਗੁਰਸ਼ਰਨ ਸਿੰਘ ਦੇ ਸਤਿਕਾਰ ‘ਚ ਖੜ੍ਹੇ ਹੋ ਕੇ ਸਾਂਝੇ ਤੌਰ ‘ਤੇ ਉਚਾਰੇ ਗਏ ਸਨ। ਗੁਰਸ਼ਰਨ ਸਿੰਘ ਨੂੰ ਭੇਟ ਕੀਤੇ ਸਨਮਾਨ ਪੱਤਰ ਦੇ ਇਹ ਸ਼ਬਦ ਰਤਾ ਕੁ ਤਬਦੀਲੀ ਨਾਲ ਹੁਣ ਸ਼ਰਧਾਂਜਲੀ ਅਹਿਦਨਾਮੇ ‘ਚ ਵਟ ਗਏ ਸਨ: ”ਅਸੀਂ ਪੰਜਾਬ ਦੇ ਲੋਕਾਂ ਦੀ ਇਨਕਲਾਬੀ ਲਹਿਰ ਵੱਲੋਂ ਗੁਰਸ਼ਰਨ ਸਿੰਘ ਦੀ ਇਨਕਲਾਬੀ ਜੀਵਨ-ਘਾਲਣਾ ਨੂੰ ਆਪਣਾ ਸਲਾਮ ਭੇਟ ਕਰਦੇ ਹਾਂ। ਅਸੀਂ ਮਾਣ ਮਹਿਸੂਸ ਕਰਦੇ ਹਾਂ ਕਿ ਗੁਰਸ਼ਰਨ ਸਿੰਘ ਦੀ ਰਹਿਨੁਮਾਈ ਹੇਠ ਉੱਸਰੇ ਪੰਜਾਬ ਦੇ ਰੰਗਮੰਚ ‘ਤੇ ਸਾਡੇ ਸੁਪਨਿਆਂ ਦੀ ਲੋਅ ਜਗਦੀ ਹੈ, ਸਾਡੇ ਵਿਰਸੇ ਦਾ ਸੂਰਜ ਚਮਕਦਾ ਹੈ, ਸਾਡੇ ਸੰਘਰਸ਼-ਨਗਾਰੇ ਦੀ ਧਮਕ ਗੂੰਜਦੀ ਹੈ, ਸਾਡੇ ਭਵਿੱਖ ਦਾ ਝੰਡਾ ਲਹਿਰਾਉਂਦਾ ਹੈ ਅਤੇ ਲਹਿਰਾਉਂਦਾ ਰਹੇਗਾ। ਸਾਨੂੰ ਮਾਣ ਹੈ ਕਿ ਗੁਰਸ਼ਰਨ ਸਿੰਘ ਦੀ ਕਲਾ ਦੀ ਪ੍ਰੇਰਨਾ ਸਾਡੇ ਦਿਲਾਂ ‘ਚ ਧੜਕਦੀ ਹੈ, ਸਾਡੇ ਮੱਥਿਆਂ ‘ਚ ਜਗਦੀ ਹੈ, ਸਾਡੇ ਨੈਣਾਂ ‘ਚ ਬਲਦੀ ਹੈ, ਤਣੇ ਹੋਏ ਮੁੱਕਿਆਂ ‘ਚ ਲਹਿਰਾਉਂਦੀ ਹੈ ਅਤੇ ਲਹਿਰਾਉਂਦੀ ਰਹੇਗੀ।”.. .. ”ਸਾਨੂੰ ਮਾਣ ਹੈ ਕਿ ਸਾਡਾ ਗੁਰਸ਼ਰਨ ਸਿੰਘ, ਜਿੰਦਗੀ-ਭਰ ਸਾਡਾ ਹੋ ਕੇ ਜਿਉਂਇਆ ਹੈ। ਲਟ ਲਟ ਬਲਦੀ ਇਨਕਲਾਬੀ ਨਿਹਚਾ ਦੀ ਇਸ ਮੂਰਤ ਨੂੰ ਅਸੀਂ ਆਪਣੀਆਂ ਪਲਕਾਂ ‘ਤੇ ਬਿਠਾ ਕੇ ਰੱਖਾਂਗੇ। ਅਸੀਂ ਅਹਿਦ ਕਰਦੇ ਹਾਂ ਕਿ ਅਸੀਂ ਗੂੜ੍ਹੀ ਲੋਅ ਨਾਲ ਚਮਕਦੇ ਲੋਕਾਂ ਦੀ ਲਹਿਰ ਦੇ ਇਸ ਸਿਤਾਰੇ ਦੀ ਘਾਲਣਾ ਨੂੰ ਕਦੇ ਵੀ ਨਹੀਂ ਭੁੱਲਾਂਗੇ। ਨਿਹਫਲ ਨਹੀਂ ਜਾਣ ਦਿਆਂਗੇ। ਲੋਕਾਂ ਦੀ ਲਹਿਰ ਅਤੇ ਲੋਕਾਂ ਦੀ ਕਲਾ ਦੇ ਰਿਸ਼ਤੇ ਨੂੰ ਹੋਰ ਗੂੜ੍ਹਾ ਕਰਾਂਗੇ। ਲੋਕ-ਸੰਗਰਾਮਾਂ ਦਾ ਕਾਫ਼ਲਾ ਹੋਰ ਵੱਡਾ ਕਰਾਂਗੇ। ਇਸ ਨੂੰ ਨਵੇਂ ਸਮਾਜ ਦੀ ਮੰਜ਼ਲ ਤੱਕ ਲੈ ਕੇ ਜਾਵਾਂਗੇ।” ਗੁਰਸ਼ਰਨ ਸਿੰਘ ਦੇ ਤੁਰ ਜਾਣ ਪਿੱਛੋਂ ਵੀ ਉਸਦੀ ਹੋਂਦ ਦੇ ਇਸ ਜਿਉਂਦੇ ਜਾਗਦੇ ਧੜਕਦੇ ਅਹਿਸਾਸ ਦੇ ਬਾਵਜੂਦ ਸੱਖਣੇਪਣ ਦੀ ਇੱਕ ਡੂੰਘੀ ਭਾਵਨਾ ਮੌਜੂਦ ਸੀ। ਇਹ ਸੱਖਣਾਪਣ ਨੈਣਾਂ ‘ਚ ਉਮਡ ਰਿਹਾ ਸੀ, ਪਲਕਾਂ ‘ਤੇ ਛਲਕ ਰਿਹਾ ਸੀ, ਉਦਰੇਵੇਂ ਭਰੀਆਂ ਆਪਸੀ ਗਲਵੱਕੜੀਆਂ ਰਾਹੀਂ ਪ੍ਰਗਟ ਹੋ ਰਿਹਾ ਸੀ ਅਤੇ ਮ੍ਰਿਤਕ ਦੇਹ ਨੂੰ ਅੰਤਿਮ ਵਿਦਾਇਗੀ ਦੇਣ ਪਿੱਛੋਂ ਚੁੱਪ ਚਾਪ ਬੈਠੇ ਇਕੱਠ ਦੀ ਖਾਮੋਸ਼ੀ ‘ਚ ਬਿਰਾਜਮਾਨ ਸੀ। ਇਹ ਸੱਖਣਾਪਣ ਸਿਰਫ ਗੁਰਸ਼ਰਨ ਸਿੰਘ ਦੀ ਹਾਜ਼ਰੀ ਦੀ ਵਿਲੱਖਣ ਛੋਹ ਗੁਆਚ ਜਾਣ ਦਾ ਨਤੀਜਾ ਨਹੀਂ ਸੀ। ਜਜ਼ਬਾਤਾਂ ਅਤੇ ਭਾਵਨਾਵਾਂ ਨੇ ਇਹ ਛੋਹ ਦਹਾਕਿਆਂ-ਬੱਧੀ ਮਾਣੀ ਹੈ। ਇਸ ਦਾ ਅਲੋਪ ਹੋ ਜਾਣਾ ਉਦਾਸੀ ਪੈਦਾ ਕਰਦਾ ਹੈ। ਤਾਂ ਵੀ ਅਜਿਹੇ ਖਲਾਅ ਨੂੰ ਮਨ ਕੁਝ ਅਰਸੇ ‘ਚ ਪੂਰ ਲੈਂਦੇ ਹਨ, ਸਾਵੇਂ ਹੋ ਜਾਂਦੇ ਹਨ ਅਤੇ ਜਿੰਦਗੀ ਆਪਣੀ ਤੋਰ ਤੁਰ ਪੈਂਦੀ ਹੈ। ਪਰ ਗੁਰਸ਼ਰਨ ਸਿੰਘ ਦੇ ਤੁਰ ਜਾਣ ਨਾਲ ਪੈਦਾ ਹੋਏ ਸੱਖਣੇਪਣ ਦੇ ਅਰਥ ਇਸ ਨਾਲੋਂ ਕਿਤੇ ਵੱਡੇ ਹਨ। ਇਹ ਹਕੀਕੀ ਸੱਖਣਾਪਣ ਹੈ, ਜਿਹੜਾ ਇਨਕਲਾਬੀ ਪੰਜਾਬੀ ਰੰਗਮੰਚ ਦੇ ਅਸਲੀ ਥੰਮ੍ਹ ਦੇ ਅਲੋਪ ਹੋ ਜਾਣ ਨਾਲ ਪੈਦਾ ਹੋਇਆ ਹੈ। ਇਸਦਾ ਪੂਰਾ ਅਹਿਸਾਸ ਆਉਂਦੇ ਦਿਨਾਂ ‘ਚ ਅਮਲੀ ਤਜਰਬੇ ਰਾਹੀਂ ਹੋਵੇਗਾ। ਗੁਰਸ਼ਰਨ ਸਿੰਘ ਦੇ ਤੁਰ ਜਾਣ ਦਾ ਪੰਜਾਬੀਆਂ ਦੀ ਇਨਕਲਾਬੀ ਰੰਗਮੰਚ ਲਹਿਰ ‘ਤੇ ਕੀ ਅਸਰ ਪੈਂਦਾ ਹੈ, ਇਸ ਦਾ ਪੂਰਾ ਪਤਾ ਵੀ ਆਉਂਦੇ ਦਿਨਾਂ ‘ਚ ਲੱਗਣਾ ਹੈ। ਪੰਜਾਬ ਦੇ ਰੰਗਮੰਚ ‘ਤੇ ਗੁਰਸ਼ਰਨ ਸਿੰਘ ਦੀ ਹਾਜ਼ਰੀ ਅਸਾਧਾਰਨ ਹੋ ਨਿੱਬੜੀ ਹੈ। ਉਹਨਾਂ ਨੇ ਇਨਕਲਾਬੀ ਨਾਟਕ ਲਹਿਰ ਦੇ ਸ਼੍ਰੋਮਣੀ ਉਸਰੱਈਏ ਦਾ ਰੋਲ ਅਦਾ ਕੀਤਾ ਅਤੇ ਫੇਰ ਇਸ ਉੱਸਰੀ ਹੋਈ ਲਹਿਰ ਦੇ ਇਨਕਲਾਬੀ ਤੰਤ ਅਤੇ ਜੁੱਸੇ ਦੀ ਰਾਖੀ ਕਰਨ ‘ਚ ਅਹਿਮ ਰੋਲ ਅਦਾ ਕੀਤਾ। ਤਿਲ੍ਹਕਣਾਂ ਅਤੇ ਕਮਜ਼ੋਰੀਆਂ ਦੇ ਪਰਛਾਵੇਂ ਇਸ ਸ਼ਾਨਦਾਰ ਇਨਕਲਾਬੀ ਰੰਗਮੰਚ ਲਹਿਰ ਦੇ ਆਲੇ-ਦੁਆਲੇ ਮੰਡਲਾਉਂਦੇ ਰਹੇ ਹਨ। ਅਜਿਹੀ ਹਾਲਤ ‘ਚ ਗੁਰਸ਼ਰਨ ਸਿੰਘ ਦੇ ਇਨਕਲਾਬੀ ਸਮਰਪਣ ਦਾ ਜਲੌਅ ਕਈ ਨਾਟਕ ਮੰਡਲੀਆਂ ਅਤੇ ਕਲਾਕਾਰਾਂ ਦੇ ਡੋਲਦੇ ਥਿੜਕਦੇ ਕਦਮਾਂ ਨੂੰ ਬੋਚ ਲੈਂਦਾ ਰਿਹਾ ਹੈ। ਗੁਰਸ਼ਰਨ ਸਿੰਘ ਦੀ ਕਲਾ-ਪ੍ਰਤਿਭਾ ਦੀ ਛੋਹ ਹੇਠ ਸਮਰੱਥ ਕਲਾਕਾਰਾਂ ਦੇ ਪੂਰਾਂ ਦੇ ਪੂਰ ਉੱਭਰੇ। ਇਹ ਬਹੁਤ ਵੱਡੀ ਅਤੇ ਲਾਮਿਸਾਲ ਪ੍ਰਾਪਤੀ ਸੀ। ਪਰ ਇਸ ਤੋਂ ਵੀ ਵੱਡੀ ਪ੍ਰਾਪਤੀ ਇਹਨਾਂ ਕਲਾਕਾਰਾਂ ਦੀ ਵੱਡੀ ਗਿਣਤੀ ਨੂੰ ਇੱਕ ਜਾਂ ਦੂਜੇ ਢੰਗ ਨਾਲ ਇਨਕਲਾਬੀ, ਲੋਕ-ਪੱਖੀ ਰੰਗਮੰਚ ਦੀ ਬੁੱਕਲ ‘ਚ ਰੱਖ ਸਕਣਾ ਸੀ। ਅਜਮੇਰ ਔਲਖ ਨੇ ਇਹ ਦਰੁਸਤ ਟਿੱਪਣੀ ਕੀਤੀ ਸੀ ਕਿ ਪੰਜਾਬ ਦੇ ਪਿੰਡਾਂ ‘ਚ ਪੰਜਾਬੀ ਰੰਗਮੰਚ ਦੀਆਂ ਕੰਕਰੀਟ ਦੀਆਂ ਪੱਕੀਆਂ ਕੰਧਾਂ ਗੁਰਸ਼ਰਨ ਸਿੰਘ ਨੇ ਉਸਾਰੀਆਂ ਹਨ। ਇਪਟਾ ਰਾਹੀਂ ਸ਼ੁਰੂ ਹੋਈ ਰੰਗਮੰਚ ਲਹਿਰ ਨੂੰ ਕਲਾ-ਮਿਆਰਾਂ ਪੱਖੋਂ ਕਿਤੇ ਉੱਚੇ ਪੱਧਰ ‘ਤੇ ਲੈ ਜਾਣ ਦੀ ਭੂਮਿਕਾ ਵੀ ਗੁਰਸ਼ਰਨ ਸਿੰਘ ਨੇ ਨਿਭਾਈ। ਪਰ ਸਭ ਤੋਂ ਵੱਧ ਇਹ ਗੁਰਸ਼ਰਨ ਸਿੰਘ ਦੀ ਇਨਕਲਾਬੀ ਨਿਹਚਾ ਅਤੇ ਸਮਰਪਣ ਹੀ ਸੀ, ਜਿਸ ਨੇ ਉਹਨਾਂ ਨੂੰ ਇਨਕਲਾਬੀ ਨਾਟਕ ਲਹਿਰ ਦੀ ਬੇਜੋੜ ਸ਼ਖਸ਼ੀਅਤ ਬਣਾਇਆ। ਨਿਰਦੇਸ਼ਨਾ ਅਤੇ ਅਦਾਕਾਰੀ ਦੀਆਂ ਰੌਸ਼ਨ ਮਿਸਾਲਾਂ ਪੱਖੋਂ ਹੁਣ ਵੀ ਪੰਜਾਬੀ ਰੰਗਮੰਚ ਦੀ ਝੋਲੀ ਸੱਖਣੀ ਨਹੀਂ ਹੈ, ਸਗੋਂ ਭਾਗਾਂ ਭਰੀ ਹੈ। ਪਰ ਇਨਕਲਾਬੀ ਨਿਹਚਾ ਅਤੇ ਸਮਰਪਣ ਦੀ ਭਾਵਨਾ ਪੱਖੋਂ ਗੁਰਸ਼ਰਨ ਸਿੰਘ ਦੇ ਮਿਆਰਾਂ ਨੂੰ ਛੋਹਣ ਖਾਤਰ ਇਨਕਲਾਬੀ ਰੰਗਮੰਚ ਲਹਿਰ ਅਜੇ ਸਮਾਂ ਲਵੇਗੀ। ਗੁਰਸ਼ਰਨ ਸਿੰਘ ਦੀ ਹਾਜ਼ਰੀ, ਕਲਾਕਾਰਾਂ ਅੰਦਰ ਮੌਜੂਦ ਲੋਕਾਂ ਪ੍ਰਤੀ ਸਮਰਪਣ ਦੀ ਭਾਵਨਾ ਦੀ ਹਰ ਚਿਣਗ ਨੂੰ ਇੱਕ ਲੜੀ ‘ਚ ਪਰੋਅ ਲੈਣ ਦਾ ਰੋਲ ਅਦਾ ਕਰਦੀ ਰਹੀ ਹੈ। ਇਨਕਲਾਬੀ ਪੰਜਾਬੀ ਰੰਗਮੰਚ ਦੀ ਬੱਝਵੀਂ ਹੋਂਦ ਨੂੰ ਖੋਰੇ ਅਤੇ ਖਿੰਡਾਅ ਦੇ ਕਿਸੇ ਵੀ ਖਤਰੇ ਖਿਲਾਫ ਗੁਰਸ਼ਰਨ ਸਿੰਘ ਦੀ ਸਖਸ਼ੀਅਤ ਆਪਣੇ ਆਪ ‘ਚ ਹੀ ਢਾਲ ਦਾ ਕੰਮ ਕਰਦੀ ਸੀ। ਈਰਖਾਵਾਂ, ਮੁਕਾਬਲੇਬਾਜ਼ੀ ਅਤੇ ਸੌੜੀ ਧੜੇਬੰਦੀ ਦੀਆਂ ਰੁਚੀਆਂ ਨੂੰ ਕੰਟਰੋਲ ਕਰਨ ‘ਚ ਇਸ ਪੱਖ ਨੇ ਅਹਿਮ ਰੋਲ ਅਦਾ ਕੀਤਾ। ਇਹਨਾਂ ਪੱਖਾਂ ਕਰਕੇ ਗੁਰਸ਼ਰਨ ਸਿੰਘ ਦਾ ਤੁਰ ਜਾਣਾ ਇਨਕਲਾਬੀ ਰੰਗਮੰਚ ਲਹਿਰ ਦੇ ਖੇਤਰ ‘ਚ ਇੱਕ ਚੁਣੌਤੀ ਵਰਗੀ ਘਟਨਾ ਹੈ। ਬਿਨਾ ਸ਼ੱਕ, ਗੁਰਸ਼ਰਨ ਸਿੰਘ ਵੱਲੋਂ ਘਾਲੀ ਘਾਲਣਾ ਨਿਹਫਲ ਨਹੀਂ ਜਾਵੇਗੀ। ਉਹਨਾਂ ਵੱਲੋਂ ਅਦਾ ਕੀਤਾ ਰੋਲ ਪਰੇਰਨਾ ਬਣਦਾ ਰਹੇਗਾ। ਇਨਕਲਾਬੀ ਰੰਗਮੰਚ ਲਹਿਰ ਦੀ ਕਦਮ-ਤਾਲ ਨੂੰ ਸਾਵੀਂ ਰੱਖਣ ‘ਚ ਆਪਣਾ ਰੋਲ ਅਦਾ ਕਰਦਾ ਰਹੇਗਾ। ਤਾਂ ਵੀ ਕਾਫੀ ਕੁਝ ਗੁਰਸ਼ਰਨ ਸਿੰਘ ਤੋਂ ਪਰੇਰਨਾ ਲੈਣ ਦੇ ਸੁਚੇਤ ਅਤੇ ਸੁਹਿਰਦ ਯਤਨਾਂ ‘ਤੇ ਨਿਰਭਰ ਕਰੇਗਾ। ਗੁਰਸ਼ਰਨ ਸਿੰਘ ਵਰਗੇ ਅਕੀਦੇ, ਘਾਲਣਾ ਅਤੇ ਸਮਰਪਣ ਨੂੰ ਲਗਾਤਾਰ ਪਾਲਣ-ਪੋਸਣ ਦੀ ਲੋੜ ਹੋਵੇਗੀ। ਪੰਜਾਬੀ ਰੰਗਮੰਚ ਦੀ ਧਰਤੀ ‘ਤੇ ਗੁਰਸ਼ਰਨ ਸਿੰਘ ਦੀ ਵਰਾਸਤ ਦੇ ਬੀਜ ਖਿਲਰੇ ਹੋਏ ਹਨ। ਪਰ ਇਹਨਾਂ ਬੀਜਾਂ ਨੂੰ ਸਿੰਜਣ ਦੀ ਲੋੜ ਹੋਵੇਗੀ। ਇਹਨਾਂ ਬੀਜਾਂ ਦੀ ਫਸਲ ਦੀ ਲਗਾਤਾਰ ਗੋਡੀ ਕਰਨ ਦੀ ਲੋੜ ਹੋਵੇਗੀ, ਕਿਉਂਕਿ ਜਗੀਰੂ-ਸਾਮਰਾਜੀ ਸੱਭਿਆਚਾਰਕ ਹਮਲੇ ਦਾ ਨਦੀਣ ਆਸੇ-ਪਾਸੇ ਪੁੰਗਰ ਰਿਹਾ ਹੈ। ਬਰਾਬਰੀ ਅਧਾਰਤ ਸਮਾਜ ਗੁਰਸ਼ਰਨ ਸਿੰਘ ਦਾ ਟੀਚਾ ਸੀ। ਮਨੁੱਖੀ ਬਰਾਬਰੀ ਉਹਨਾਂ ਲਈ ਸਿਰਫ ਇੱਕ ਸਿਧਾਂਤ ਨਹੀਂ ਸੀ। ਨਿਰਾ ਵਿਚਾਰ ਜਾਂ ਨਾਹਰਾ ਨਹੀਂ ਸੀ। ਬਰਾਬਰੀ ਦੀ ਇਹ ਭਾਵਨਾ ਉਹਨਾਂ ਦੇ ਕਦਰ-ਪ੍ਰਬੰਧ ‘ਚ ਰਚੀ ਹੋਈ ਸੀ। ਉਹਨਾਂ ਦਾ ਸਭਿਆਚਾਰ ਬਣੀ ਹੋਈ ਸੀ। ਜਾਤ-ਹੰਕਾਰ ਅਤੇ ਮਰਦ-ਹੰਕਾਰ ਦੀ ਬਿਰਤੀ ਨੂੰ ਉਹ ਦਿਲ ਦੀਆਂ ਡੂੰਘਾਈਆਂ ‘ਚੋਂ ਸਖਤ ਨਫਰਤ ਕਰਦੇ ਸਨ। ਦਬਾਈਆਂ ਹੋਈਆਂ ਜਾਤਾਂ ਅਤੇ ਔਰਤਾਂ ਪ੍ਰਤੀ ਉਹਨਾਂ ਦਾ ਰਵੱਈਆ ਤਰਸ ਦੀ ਭਾਵਨਾ ਵਾਲਾ ਨਹੀਂ ਸੀ। ਉਹਨਾਂ ਦੀਆਂ ਤਕਰੀਰਾਂ, ਨਾਟਕ ਅਤੇ ਤਰਜ਼ੇ-ਜਿੰਦਗੀ ਇਹਨਾਂ ਸਮਾਜਿਕ ਪਰਤਾਂ ਅੰਦਰ ਅੰਗੜਾਈ ਲੈਂਦੀ ਸਵੈ-ਮਾਣ ਦੀ ਭਾਵਨਾ ਨਾਲ ਇੱਕਮਿੱਕ ਸਨ। ਇਸ ਪੱਖ ਦੀ ਇੱਕ ਉੱਘੜਵੀਂ ਮਿਸਾਲ ”ਨਵਾਂ ਜਨਮ” ਨਾਟਕ ਸੀ। ਗੁਰਸ਼ਰਨ ਸਿੰਘ ਦੀ ਸਖਸ਼ੀਅਤ ਆਪਣੇ ਆਪ ਵਿੱਚ ਹੀ ਇਸ ਗਲਤ ਪ੍ਰਭਾਵ ਦਾ ਖੰਡਨ ਸੀ ਕਿ ਕਮਿਊਨਿਸਟ, ਇਨਕਲਾਬੀ ਅਤੇ ਅਗਾਂਹਵਧੂ ਲਹਿਰ ਜਾਤ-ਹੰਕਾਰ ਅਤੇ ਮਰਦ-ਹੰਕਾਰ ਤੋਂ ਮੁਕਤ ਮਨੁੱਖੀ ਭਾਵਨਾਵਾਂ ਸਿਰਜਣ ਅਤੇ ਸਥਾਪਤ ਕਰਨ ਦੇ ਸਮਰੱਥ ਨਹੀਂ ਹੈ। ਸਾਮਰਾਜੀ ਸਭਿਆਚਾਰਕ ਹਮਲੇ ਖਿਲਾਫ ਉਹਨਾਂ ਨੇ ਹਮੇਸ਼ਾ ਗਰਜਵੀਂ ਆਵਾਜ਼ ਬੁਲੰਦ ਕੀਤੀ। ਪਰ ਗੁਰਸ਼ਰਨ ਸਿੰਘ ਉਹਨਾਂ ‘ਚੋਂ ਨਹੀਂ ਸਨ, ਜੋ ਸਭਿਆਚਾਰਕ ਖੇਤਰ ਦੀ ਲੜਾਈ ਨੂੰ ਪੰਜਾਬੀ ਸਭਿਆਚਾਰ ਬਨਾਮ ਪੱਛਮੀ ਸਭਿਆਚਾਰ ਵਜੋਂ ਵੇਖਦੇ ਹਨ। ਉਹ ਪੱਛਮੀ ਸਭਿਆਚਾਰ ਦੇ ਨਿੱਘਰੇ ਸਾਮਰਾਜੀ ਪਹਿਲੂ ਦੇ ਬੇਕਿਰਕ ਅਲੋਚਕ ਸਨ। ਪਰ ਉਹਨਾਂ ਨਰੋਈਆਂ ਕਦਰਾਂ-ਕੀਮਤਾਂ ਨੂੰ ਮਹੱਤਵ ਦਿੰਦੇ ਸਨ, ਜੋ ਜਗੀਰੂ ਪ੍ਰਬੰਧ ਖਿਲਾਫ ਮਹਾਨ ਜਾਗਰਤੀ ਅਤੇ ਇਨਕਲਾਬਾਂ ਦੇ ਦੌਰ ‘ਚ ਪੱਛਮੀ ਮੁਲਕਾਂ ‘ਚ ਉੱਭਰੀਆਂ ਅਤੇ ਸਥਾਪਤ ਹੋਈਆਂ। ਦੂਜੇ ਪਾਸੇ ”ਪੰਜਾਬੀ ਸਭਿਆਚਾਰ” ਬਾਰੇ ਵੀ ਉਹਨਾਂ ਦਾ ਜਮਾਤੀ ਨਜ਼ਰੀਆ ਸੀ। ਪੰਜਾਬੀ ਸਭਿਆਚਾਰ ਦੇ ਨਾਂ ਹੇਠ ਜਗੀਰੂ ਕਦਰਾਂ-ਕੀਮਤਾਂ ਦੇ ਗੁਣ-ਗਾਣ ਨਾਲ ਉਹਨਾਂ ਨੂੰ ਸਖਤ ਨਫਰਤ ਸੀ। ਔਰਤਾਂ ਪ੍ਰਤੀ ਤ੍ਰਿਸਕਾਰ ਦੀ ਜਗੀਰੂ ਭਾਵਨਾ ਵਿਸ਼ੇਸ਼ ਕਰਕੇ ਉਹਨਾਂ ਦੀ ਸਖਤ ਨੁਕਤਾਚੀਨੀ ਦੀ ਮਾਰ ਹੇਠ ਆਉਂਦੀ ਸੀ। ਜਮਹੂਰੀ ਰਵੱਈਆ ਅਤੇ ਕਦਰਾਂ-ਕੀਮਤਾਂ ਗ੍ਰਹਿਣ ਕਰਨ ਪੱਖੋਂ ਸਭਨਾਂ ਲੇਖਕਾਂ, ਕਲਾਕਾਰਾਂ ਅਤੇ ਇਨਕਲਾਬੀ ਕਾਰਕੁਨਾਂ ਦੀ ਹਾਲਤ ਸਾਵੀਂ ਨਹੀਂ ਹੈ। ਇਸ ਪੱਖੋਂ ਗੁਰਸ਼ਰਨ ਸਿੰਘ ਦੀ ਸਖਸ਼ੀਅਤ ਤੋਂ ਪ੍ਰੇਰਨਾ ਲੈਣ ਦੀ ਵਿਸ਼ੇਸ਼ ਅਹਿਮੀਅਤ ਹੈ। ਇਨਕਲਾਬੀ ਪੰਜਾਬੀ ਰੰਗਮੰਚ ਅਤੇ ਲੋਕਾਂ ਦੀ ਲਹਿਰ ਨੂੰ ਗੁਰਸ਼ਰਨ ਸਿੰਘ ਦੀ ਗੂੰਜਦੀ ਆਵਾਜ਼ ਦਾ ਵਿਗੋਚਾ ਅਤੇ ਖਲਾਅ ਕਾਫੀ ਚਿਰ ਮਹਿਸੂਸ ਹੁੰਦਾ ਰਹੇਗਾ। ਪੰਜਾਬੀ ਸ਼ਾਇਰ ਸੁਰਜੀਤ ਪਾਤਰ ਨੇ ਕਿਸੇ ਸ਼ੇਅਰ ਰਾਹੀਂ ਸੁਝਾਇਆ ਹੈ ਕਿ ਸੱਖਣੇਪਣ ਅੰਦਰ ਗੂੰਜ ਪੈਦਾ ਕਰਨ ਲਈ ”ਆਂਦਰਾਂ ਨੂੰ ਤਾਰਾਂ ਵਾਂਗ” ਕਸ ਲੈਣ ਦੀ ਜ਼ਰੂਰਤ ਹੁੰਦੀ ਹੈ। ਰੰਗਮੰਚ ਦੇ ਉਹਨਾਂ ਸੰਗਰਾਮੀਆਂ ਨੂੰ ਜਿਹੜੇ ਗੁਰਸ਼ਰਨ ਸਿੰਘ ਦੇ ਖਲਾਅ ਨੂੰ ਪੂਰਨ ਲਈ ”ਜਿੰਦਗੀ ਦਾ ਸਾਜ਼” ਬਣ ਕੇ ਥਰਕਣਾ ਚਾਹੁੰਦੇ ਹਨ, ਇਹੋ ਕਰਨਾ ਪੈਣਾ ਹੈ। ReplyReply AllMove…aaaaAAHaboriginal linkacco0unts otheradvt preetlariafrican holocaustagriammiamountcitianuArrayasif shahkar sanjhaatandaavon walkayanababa saheb missionbakhshijibhagat pakbhuabittoo chananablogpreetlariCAjasbirsinghcastechamanchristmchristmas and sun wo…citibankcleartripcondolencescontemasrcpusadaljitdr pritamdutt umendredieencysikhfamilygopigursharansinghhaikuharbhawaaiihumanist materialhumanistindiindicorpsinterviewiraqafghaniteniraryjaggimanjujaitojan 2009janmejajatsJV CHDkabir khankabirkanvarrLATA MANGESHKAR PHOT…liskaralokrajmalamldidimohan singh qatarmy groupsnishitanonoOFFICEONLINE BOOKSpakistanpresspatras masihpbecocrisisphotophv on punjabPL MATTERpoempoemzahidpoetry dailypoetrydailypreelariprotestpunipunjabeco -crisisrahul diddiratikatickleRATTIrattirattieatingticklerattitickleregistrationsron goodeysamiasatscience of getting r…sholaishumitasikh-diasporaskypestorystumbleuponsukhindersunilsurvivalsushmasyed asif shahkartanyatickle pootickletruthoutusa contactsvaishnavvisho kamleshvishovivekawaryamsandhuwatanwordpress preetlariWPC2011yatrayogiGo to Previous message | Go to Next message | Back to Messages Select Message EncodingASCII (ASCII)Greek (ISO-8859-7)Greek (Windows-1253)Latin-10 (ISO-8859-16)Latin-3 (ISO-8859-3)Latin-6 (ISO-8859-10)Latin-7 (ISO-8859-13)Latin-8 (ISO-8859-14)Latin-9 (ISO-8859-15)W. European (850)W. European (CP858)W. European (HPROMAN8)W. European (MACROMAN8)W. European (Windows-1252)Armenia (ARMSCII-8)Baltic Rim (ISO-8859-4)Baltic Rim (WINDOWS-1257)Cyrillic (866)Cyrillic (ISO-8859-5)Cyrillic (KOI8-R)Cyrillic (KOI8-RU)Cyrillic (KOI8-T)Cyrillic (KOI8-U)Cyrillic (WINDOWS-1251)Latin-2 (852)Latin-2 (ISO-8859-2)Latin-2 (WINDOWS-1250)Turkish (ISO-8859-9)Turkish (WINDOWS-1254)Arabic (ISO-8859-6, ASMO-708)Arabic (WINDOWS-1256)Hebrew (856)Hebrew (862)Hebrew (WINDOWS-1255)Chinese Simplified (GB-2312-80)Chinese Simplified (GB18030)Chinese Simplified (HZ-GB-2312)Chinese Simplified (ISO-2022-CN)Chi Kong (BIG5-HKSCS)Chinese Traditional (BIG5)Chinese Traditional (EUC-TW)Japanese (SHIFT_JIS)Japanese (EUC-JP)Japanese (ISO-2022-JP)Korean (ISO-2022-KR)Korean (EUC-KR)Thai (TIS-620-2533)Thai (WINDOWS-874)Vietnamese (TCVN-5712)Vietnamese (VISCII)Vietnamese (WINDOWS-1258)Unicode (UTF-7)Unicode (UTF-8)Unicode (UTF-16)Unicode (UTF-32)| Full Headers Reply Reply All Forward Forward . Mail Search WelcomeInboxNewFoldersMail Options Copyright © 1994-2011 Yahoo! Inc. All rights reserved. Terms of Service – Copyright/IP Policy – Guidelines NOTICE: W an life, much though the words saintly and gandhian may have been disagreeable to his political ideology of Marxist Socialism.
Beloved by the public at large who witnessed and was moved into active participation in the process of changing life for the better of the underpriviliged at all levels (and also for questioning the priviliged’s very conscience), he would travel far and wide in the Punjab and beyond with his minimalist dramatic group, carrying adequate literature with him as a mobile shop would do.Preetlari was one of those magazines he would sell.
The murder osf Sumeet Singh at the hands of extremist terrorists in 1984 in Punjab’s Amritsar Distt. made him finally leave Amritsar for Chandigarh as he felt he needed to do much more yet than just be at the mercy of terrorists whom his entire life and career in street theatre questioned fully.He went on to television too, with his philosophy, as a drama artist and won wide popularity for the leftists in Punjab.He also would organise workshops of theatre for children in Chandigarh in summer holidays of the local schools, at Pracheen Kala Kendra, thereby using all means available to him to serve the future and present generations of Punjab.
He gave their rightful place to the youth and women and the oppressed on principle.
I was touched by the place he gave to myself to speak at a demonstration for the film Fire for which he led a march in Chandigarh even in great thrashing rainfall.
He was like the trunk of the tree of revolutionary activity, but his roots were deep in the soil of the best of tradition!That means he was soft spoken and mild in his dealing with human beings of all shades of belief and stages of thinking,as well as gentle with his suggestions.
His dramatisation of the great short stories of Navtej Singh stands out as does his large booming voice from stage.
Doubtless, he will be remembered as a great pillar of Punjab of the present times.

Poonam Singh

Advertisements

About preetlari

"Preetlari", Punjab's magazine established in 1933 and published from Preetnagar, Dist. Amritsar. S. Gurbaksh Singh founded the magazine and also the model village, Preetnagar. The magazine is running in its 78th year and since last year is being taken by nearly 20000 primary and upper primary schools of Punjab ,too.

One response »

  1. Jassi’s prose,his involvement in ‘struggle’ befiitngly qualifies to write about Bhaaji.Rabb Jassi di umar lammi kare..

Leave a Reply

Fill in your details below or click an icon to log in:

WordPress.com Logo

You are commenting using your WordPress.com account. Log Out / Change )

Twitter picture

You are commenting using your Twitter account. Log Out / Change )

Facebook photo

You are commenting using your Facebook account. Log Out / Change )

Google+ photo

You are commenting using your Google+ account. Log Out / Change )

Connecting to %s